5250

ਕਿਸੇ ਵੀ ਦੇਸ਼ ਦੇ ਵਿਕਾਸ ਵਿਚ ਬੇਰੁਜ਼ਗਾਰੀ ਸਭ ਤੋਂ ਵੱਡੀ ਰੁਕਾਵਟ ਹੈ, ਭਾਰਤ ਵਿਚ ਬੇਰੁਜ਼ਗਾਰੀ ਇਕ ਗੰਭੀਰ ਮੁੱਦਾ ਹੈ| ਸਿੱਖਿਆ ਦੀ ਕਮੀ, ਰੁਜ਼ਗਾਰ ਦੇ ਮੌਕੇ ਦੀ ਕਮੀ ਅਤੇ ਕਾਰਜਕੁਸ਼ਲਤਾ ਦੇ ਮੁੱਦੇ ਬੇਰੁਜ਼ਗਾਰੀ ਦਾ ਕਾਰਨ ਬਣਦੇ ਹਨ| ਇਸ ਸਮੱਸਿਆ ਨੂੰ ਖਤਮ ਕਰਨ ਲਈ, ਭਾਰਤ ਸਰਕਾਰ ਨੂੰ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਜ਼ਰੂਰਤ ਹੈ | ਬੇਰੁਜ਼ਗਾਰੀ ਸਿਰਫ ਵਿਅਕਤੀਆਂ ਨੂੰ ਪ੍ਰਭਾਵਿਤ ਨਹੀਂ ਕਰਦੀ ਹੈ ਸਗੋਂ ਦੇਸ਼ ਦੇ ਵਿਕਾਸ ਦੀ ਦਰ ਨੂੰ ਵੀ ਪ੍ਰਭਾਵਿਤ ਕਰਦੀ ਹੈ|ਇਸਦਾ ਦੇਸ਼ ਦੇ ਸਮਾਜਿਕ ਅਤੇ ਆਰਥਿਕ ਵਿਕਾਸ ‘ਤੇ ਮਾੜਾ ਅਸਰ ਪਿਆ ਹੈ | ਬੇਰੁਜ਼ਗਾਰੀ ਤੋਂ ਭਾਵ ਹੈ ਜਦੋਂ ਮਜ਼ਦੂਰ ਵਰਤਮਾਨ ਮਜ਼ਦੂਰੀ ਦਰ ’ਤੇ ਕੰਮ ਕਰਨਾ ਚਾਹੁੰਦੇ ਹਨ, ਪਰ ਉਨ੍ਹਾਂ ਨੂੰ ਕੰਮ ਨਹੀਂ ਹੁੰਦਾ। ਉਹ ਵਿਹਲੇ ਰਹਿੰਦੇ ਹਨ, ਉਨ੍ਹਾਂ ਲਈ ਗੁਜ਼ਾਰਾ ਕਰਨਾ ਔਖਾ ਹੋ ਜਾਂਦਾ ਹੈ। ਇਸ ਲਈ ਭਾਰਤ ਵਿਚ ਅਣਇੱਛਕ ਬੇਰੁਜ਼ਗਾਰੀ ਪਾਈ ਜਾਂਦੀ ਹੈ। ਭਾਰਤ ਵਿਚ ਇਸ ਸਮੇਂ ਤਿੰਨ ਕਰੋੜ ਤੋਂ ਵੀ ਜ਼ਿਆਦਾ ਪੜ੍ਹੇ-ਲਿਖੇ ਸਿੱਧੇ ਤੌਰ ’ਤੇ ਬੇਰੁਜ਼ਗਾਰ ਹਨ ਤੇ 15 ਕਰੋੜ ਮਜ਼ਦੂਰ ਬੇਰੁਜ਼ਗਾਰ ਹਨ। ਬੇਰੁਜ਼ਗਾਰੀ ਦਰ ਵਿੱਚ ਹਰ ਰੋਜ਼ ਵਾਧਾ ਹੋ ਰਿਹਾ । ਦੇਸ਼ ਵਿਚ 18 ਫ਼ੀਸਦੀ ਔਰਤਾਂ ਨੂੰ ਰੁਜ਼ਗਾਰ ਪ੍ਰਾਪਤ ਹੈ, ਪਰ 82 ਫ਼ੀਸਦੀ ਔਰਤਾਂ ਘਰੇਲੂ ਕੰਮਕਾਰ ਵਿਚ ਲੱਗੀਆਂ ਹੋਈਆਂ ਹਨ। ਭਾਰਤ ਵਿਚ ਪਿਛਲੇ 45 ਸਾਲਾਂ ਦੇ ਮੁਕਾਬਲੇ ਪਿਛਲੇ 5 ਸਾਲਾਂ ਦੌਰਾਨ ਸਭ ਤੋਂ ਵਧ ਬੇਰੁਜ਼ਗਾਰੀ ਪਾਈ ਗਈ ਹੈ, ਜਿਸ ਦਾ ਮੁੱਖ ਕਾਰਨ ਨੋਟਬੰਦੀ, ਜੀਐਸਟੀ ਅਤੇ ਵਿਦੇਸ਼ੀ ਨਿਵੇਸ਼ ਦੀ ਕਮੀ ਹੈ। ਭਾਰਤ ਵਿਚ ਆਮ ਬੇਰੁਜ਼ਗਾਰੀ ਦੀ ਦਰ 6.1 ਫ਼ੀਸਦੀ ਹੈ। ਪਿਛਲੇ 5 ਸਾਲਾਂ ਵਿਚ ਰੁਜ਼ਗਾਰ ਵਧਣ ਦੀ ਬਜਾਏ 1.1 ਕਰੋੜ ਲੋਕਾਂ ਦਾ ਰੁਜ਼ਗਾਰ ਖੁੱਸ ਗਿਆ। ਕੇਂਦਰ ਸਰਕਾਰ ਵਿਚ 20-25 ਲੱਖ ਅਸਾਮੀਆਂ ਖਾਲੀ ਪਈਆਂ ਹਨ। ਹਰੇਕ ਸੂਬੇ ਵਿਚ ਵੀ ਲੱਖਾਂ ਅਸਾਮੀਆਂ ਖਾਲੀ ਹਨ। ਸਰਕਾਰਾਂ ਇਨ੍ਹਾਂ ਨੂੰ ਭਰ ਨਹੀਂ ਰਹੀਆਂ। ਸੋ ਸਰਕਾਰਾਂ ਨੂੰ ਬੇਰੁਜ਼ਗਾਰਾਂ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ।

ਉਭਰ ਰਹੇ ਮੁਲਕਾਂ ਨੂੰ ਦਰਪੇਸ਼ ਮੁੱਖ ਸਮੱਸਿਆਵਾਂ ਵਿਚੋਂ ਇਕ ਬੇਰੁਜ਼ਗਾਰੀ ਹੈ|ਦੇਸ਼ ਦੇ ਆਰਥਿਕ ਵਿਕਾਸ ਵਿਚ ਖੜ੍ਹੇ ਮੁੱਖ ਰੁਕਾਵਟਾਂ ਵਿਚੋਂ ਸਿਰਫ ਇਕ ਹੀ ਨਹੀਂ, ਵਿਅਕਤੀਗਤ ਅਤੇ ਸਮੁੱਚੀ ਸਮਾਜ ਤੇ ਇਸਦੇ ਬਹੁਤ ਸਾਰੇ ਨਕਾਰਾਤਮਕ ਪ੍ਰਭਾਵ ਹਨ| ਕਈ ਕਾਰਕ ਹਨ ਜੋ ਦੇਸ਼ ਵਿਚ ਬੇਰੁਜ਼ਗਾਰੀ ਦੀ ਸਮੱਸਿਆ ਦਾ ਕਾਰਨ ਬਣਦੇ ਹਨ, ਇਸ ਵਿਚ ਮੁੱਖ ਹੈ : ਪੜ੍ਹੇ ਲਿਖੇ ਨੌਜਵਾਨਾਂ ਦਾ ਵਿਦੇਸ਼ ਜਾਣਾ ਜੋ ਕਿ ਆਪਣੇ ਸਮੁਚੇ ਸਮਾਜ ਦੇ ਵਿਕਾਸ ਲਈ ਬਹੁਤ ਮਾੜੀ ਗੱਲ ਹੈ, ਆਬਾਦੀ ਵਿਚ ਤੇਜ਼ੀ ਨਾਲ ਵਿਕਾਸ, ਸਿਧਾਂਤਕ ਸਿੱਖਿਆ ‘ਤੇ ਕੇਂਦ੍ਰਿਤ ਰਹਿਣਾ, ਖੇਤੀਬਾੜੀ ਮਜ਼ਦੂਰਾਂ ਲਈ ਬਦਲਵੇਂ ਰੁਜ਼ਗਾਰ ਦੇ ਮੌਕੇ ਦੀ ਕਮੀ, ਹੈਰਾਨੀ ਦੀ ਗੱਲ ਹੈ ਕਿ ਸਮਾਜ ਵਿਚ ਨੈਗੇਟਿਵ ਨਤੀਜੇ ਆਉਣ ਦੇ ਬਾਵਜੂਦ, ਬੇਰੁਜ਼ਗਾਰੀ ਭਾਰਤ ਦੀਆਂ ਸਭ ਤੋਂ ਵਧ ਨਜ਼ਰਅੰਦਾਜ਼ੀਆਂ ਸਮੱਸਿਆਵਾਂ ਵਿਚੋਂ ਇਕ ਹੈ| ਸਮੱਸਿਆ ਨੂੰ ਕਾਬੂ ਕਰਨ ਲਈ ਸਰਕਾਰ ਨੇ ਕੁਝ ਕਦਮ ਚੁੱਕੇ ਹਨ ਪਰ ਇਹ ਕਦਮ ਕਾਫੀ ਪ੍ਰਭਾਵੀ ਨਹੀਂ ਹਨ|ਸਰਕਾਰ ਨੂੰ ਇਸ ਸਮੱਸਿਆ ਨੂੰ ਕਾਬੂ ਕਰਨ ਲਈ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਨਾ ਹੀ ਇਹ ਕਾਫੀ ਨਹੀਂ ਹੈ ਸਗੋਂ ਉਹਨਾਂ ਦੀ ਪ੍ਰਭਾਵਸ਼ੀਲਤਾ ‘ਤੇ ਧਿਆਨ ਕੇਂਦਰਤ ਕਰਨਾ ਵੀ ਮਹੱਤਵਪੂਰਨ ਹੈ ਅਤੇ ਜੇ ਲੋੜ ਪਵੇ ਤਾਂ ਉਨ੍ਹਾਂ ਨੂੰ ਸੋਧਣ ਲਈ ਕਦਮ ਵੀ ਚੁੱਕਣੇ ਚਾਹੀਦੇ ਹਨ

ਭਾਰਤ ਵਿਚ ਬੇਰੁਜ਼ਗਾਰੀ ਦੀ ਸਮੱਸਿਆ ਦਾ ਹੱਲ ਕਿਵੇਂ ਕੱਢਿਆ ਜਾ ਸਕਦਾ ਹੈ, ਭਾਰਤ ਵਿਚ ਤੇਜ਼ੀ ਨਾਲ ਵਧ ਰਹੀ ਆਬਾਦੀ ਨੂੰ ਨੱਥ ਪਾਉਣੀ ਬਹੁਤ ਜ਼ਰੂਰੀ ਹੈ। ਸਰਕਾਰ ਨੂੰ ਆਬਾਦੀ ’ਤੇ ਕੰਟਰੋਲ ਲਈ ਵਿਸ਼ੇਸ਼ ਯੋਜਨਾਵਾਂ ਬਣਾਉਣੀਆਂ ਚਾਹੀਦੀਆਂ ਹਨ। ਲੋਕਾਂ ਨੂੰ ਮੁਫਤ ਸਿੱਖਿਆ ਤੇ ਸਿਹਤ ਸਹੂਲਤਾਂ ਆਦਿ ਦੇਣ ਚਾਹੀਦੀਆਂ ਹਨ। ਪਰਿਵਾਰ ਨਿਯੋਜਨ ਦੀਆਂ ਸਹੂਲਤਾਂ ਉਤੇ ਖ਼ਾਸ ’ਤੇ ਜ਼ੋਰ ਦੇਣ ਚਾਹੀਦਾ ਹੈ। ਲੋਕਾਂ ਵਿਚ ਆਬਾਦੀ ਘੱਟ ਰੱਖਣ ਵਾਸਤੇ ਜਾਗਰੂਕਤਾ ਪੈਦਾ ਕਰਨ ਲਈ ਪਿੰਡਾਂ-ਸ਼ਹਿਰਾਂ ਵਿਚ ਸੈਮੀਨਰ-ਰੈਲੀਆਂ ਕੱਢਣੀਆਂ ਚਾਹੀਦੀਆਂ ਹਨ ਤੇ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ। ਨਾਲ ਹੀ ਆਰਥਿਕ ਵਿਕਾਸ ਤੇਜ਼ ਕਰਨਾ ਚਾਹੀਦਾ ਹੈ। ਇਸ ਲਈ ਸਰਕਾਰੀ ਦੋਵੇਂ ਤਰ੍ਹਾਂ ਦੇ ਭਾਵ ਨਿੱਜੀ ਤੇ ਵਿਦੇਸ਼ੀ ਨਿਵੇਸ਼ ਵਿਚ ਵਾਧਾ ਕਰਨਾ ਚਾਹੀਦਾ ਹੈ। ਪੂੰਜੀ ਨਿਰਮਾਣ ਵਧਾਉਣਾ, ਵਸਤਾਂ ਤੇ ਸੇਵਾਵਾਂ ਦਾ ਵਧ ਨਿਰਮਾਣ ਕਰਨਾ ਚਾਹੀਦਾ ਹੈ। ਇਸ ਨਾਲ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਤੇ ਉਨ੍ਹਾਂ ਦੀ ਆਮਦਨ ਵਧੇਗੀ। ਖੇਤੀ ਵਿਚ ਵੀ ਮਸ਼ੀਨਾਂ ਦੀ ਲੋੜ ਮੁਤਾਬਕ ਹੀ ਵਰਤੋਂ ਹੋਣੀ ਚਾਹੀਦੀ ਹੈ। ਸਕੂਲਾਂ-ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਤਕਨੀਕੀ ਸਿੱਖਿਆ ’ਤੇ ਵਧੇਰੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ, ਤਾਂ ਕਿ ਵਿਦਿਆਰਥੀ ਪੜ੍ਹ-ਲਿਖ ਕੇ ਆਪਣਾ ਕੰਮ-ਧੰਦਾ ਕਰ ਸਕਣ। ਵਧੇਰੇ ਉਦਯੋਗਿਕ ਸਿਖਲਾਈ ਕੇਂਦਰ ਤੇ ਰੁਜ਼ਗਾਰ ਦਫ਼ਤਰ ਖੋਲ੍ਹਣੇ ਚਾਹੀਦੇ ਹਨ, ਤਾਂ ਕਿ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਬਾਰੇ ਜਾਣਕਾਰੀ ਮਿਲ ਸਕੇ। ਪੜ੍ਹੇ-ਲਿਖੇ ਬੇਰੁਜ਼ਗਾਰਾਂ ਨੂੰ ਘੱਟੋ ਘੱਟ 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਮਿਲਣਾ ਚਾਹੀਦਾ ਹੈ। ਪੇਂਡੂ ਖੇਤ ਮਜ਼ਦੂਰਾਂ ਤੇ ਸ਼ਹਿਰਾਂ ਵਿਚ ਬੇਰੁਜ਼ਗਾਰਾਂ ਨੂੰ ਨਰੇਗਾ ਸਕੀਮ ਅਧੀਨ ਸਾਰਾ ਸਾਲ ਕੰਮ ਦੀ ਗਾਰੰਟੀ ਹੋਣੀ ਚਾਹੀਦੀ ਹੈ। ਪੜ੍ਹੇ-ਲਿਖੇ ਬੇਰੁਜ਼ਗਾਰਾਂ ਨੂੰ ਸਵੈ-ਰੁਜ਼ਗਾਰ ਲਈ ਬਿਨਾਂ ਵਿਆਜ ਤੋਂ ਕਰਜ਼ੇ ਦੇਣੇ ਚਾਹੀਦੇ ਹਨ ਤਾਂ ਕਿ ਉਹ ਆਪਣਾ ਕਾਰੋਬਾਰ ਕਰ ਸਕਣ, ਜਿਵੇਂ ਡੇਅਰੀ ਫਾਰਮਿੰਗ, ਮੁਰਗੀਪਾਲਣ ਤੇ ਹੋਰ ਉਦਯੋਗ। ਕਰਜ਼ ਦੇਣ ਦਾ ਅਮਲ ਭ੍ਰਿਸ਼ਟਾਚਾਰ ਤੇ ਰਿਸ਼ਵਤਖ਼ੋਰੀ ਰਹਿਤ ਹੋਣਾ ਚਾਹੀਦਾ ਹੈ। ਖੇਤੀਬਾੜੀ ਆਧਾਰਤ ਫੂਡ ਪ੍ਰਾਸੈਸਿੰਗ ਉਦਯੋਗ ਸਥਾਪਤ ਕਰਨੇ ਚਾਹੀਦੇ ਹਨ। ਕਿਸਾਨਾਂ ਨੂੰ ਆਪਣੀ ਜਿਣਸ ਦੇ ਮੰਡੀਕਰਨ ਦੀਆਂ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਕਾਲਾ ਧਨ ਨੂੰ ਬਾਹਰੋਂ ਮੰਗਵਾ ਕੇ ਦੇਸ਼ ਦੇ ਗਰੀਬਾਂ ਨੂੰ ਵੰਡ ਦੇਣਾ ਚਾਹੀਦਾ ਹੈ ।

( ਜ਼ਮਾਮ ਆਮਿਰ ਨੰਦਨ ), ਮੋਬਾਇਲ ਨੰਬਰ : 98786-61416

Share

Post comment

Your email address will not be published. Required fields are marked *

Go top